Jalandhar Road Accident : ਜਲੰਧਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ 'ਤੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸਵਾਰੀਆਂ ਨਾਲ ਭਰਿਆ ਇੱਕ ਆਟੋ ਸੜਕ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਇਸ ਭਿਆਨਕ ਹਾਦਸੇ ਵਿੱਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਜਾਣਕਾਰੀ ਮੁਤਾਬਕ ਆਟੋ ਵਿੱਚ ਕਰੀਬ 10 ਤੋਂ 12 ਮਜ਼ਦੂਰ ਸਵਾਰ ਸਨ।