ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਕਬੀਰ ਪਾਰਕ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਰਾਤ ਨੂੰ ਉੱਠਦੀਆਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਸਥਾਨਕ ਵਸਨੀਕਾਂ ’ਚ ਦਹਿਸ਼ਤ ਫੈਲ ਗਈ। ਫਾਇਰ ਵਿਭਾਗ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਅੱਗ ਲੱਗਣ ਦੇ ਕਾਰਨਾਂ ਅਤੇ ਇਮਾਰਤ ਨੂੰ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ।