ਥਾਣਾ ਸਲੇਮ ਟਾਬਰੀ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ ਪੰਜ ਬੋਤਲਾਂ ਬਰਾਮਦ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।