ਅੰਮ੍ਰਿਤਸਰ ਸ਼ਹਿਰ ਦੇ ਸ਼ਿਵਾਲਾ ਇਲਾਕੇ ਦੇ ਨੇੜੇ ਦੇਰ ਰਾਤ ਬਾਈਕ ਤੇ ਆਏ 3 ਬਦਮਾਸ਼ਾਂ ਨੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਵਿਅਕਤੀ ਨੇ ਲੁੱਟ ਦਾ ਵਿਰੋਧ ਕੀਤਾ, ਤਾਂ ਬਦਮਾਸ਼ਾਂ ਨੇ ਉਸ ਤੇ ਗੋਲੀ ਚਲਾ ਦਿੱਤੀ। ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਪੀੜਤ ਤੋਂ ਨਕਦੀ ਅਤੇ ਹੋਰ ਸਾਮਾਨ ਲੈ ਕੇ ਮੌਕੇ ਤੋਂ ਫਰਾਰ ਹੋ ਗਏ।