ਭਾਰਤ ਦੇ ਉੱਤਰੀ ਖੇਤਰ ਜਿਵੇਂ ਪੰਜਾਬ, ਹਰਿਆਣਾ, ਚੰਡੀਗੜ੍ਹ, ਅਤੇ ਦਿੱਲੀ ਦੇ ਕਈ ਹਿੱਸਿਆਂ 'ਚ ਸ਼ਨੀਵਾਰ ਸ਼ਾਮ ਤੋਂ ਤੇਜ਼ ਗਰਜ ਦੇ ਨਾਲ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਦੀ ਇਸ ਤਬਦੀਲੀ ਦੇ ਨਾਲ ਜਿੱਥੇ ਇੱਕ ਪਾਸੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਸ਼ਨੀਵਾਰ ਦੇਰ ਸ਼ਾਮ ਨੂੰ ਆਏ ਹਨੇਰ-ਝੱਖੜ ਨਾਲ ਵੱਖ-ਵੱਖ ਥਾਵਾਂ 'ਤੇ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਮੌਸਮ.