Barnala News : ਬਰਨਾਲਾ ਵਿੱਚ ਬੁੱਧਵਾਰ ਨੂੰ ਮੁੱਖ ਬੱਸ ਸਟੈਂਡ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚ ਕਰੀਬ 30 ਸਾਲਾ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸਥਾਨਕ ਲੋਕਾਂ ਵੱਲੋਂ. ਸਥਾਨਕ ਲੋਕਾਂ ਵੱਲੋਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।